latest Newsਬਾਲੀਵੁੱਡਮਨੋਰੰਜਨ

ਦੀਵਾਲੀ ‘ਤੇ ਆਏਗਾ ਟਾਈਗਰ 3 ਦਾ ਤੂਫਾਨ, ਸਲਮਾਨ ਖਾਨ ਦੀ ਇਸ ਫਿਲਮ ਦਾ ਪਠਾਨ ਨਾਲ ਖਾਸ ਕਨੈਕਸ਼ਨ

Tiger 3 Release Date: ਸੁਪਰਸਟਾਰ ਸਲਮਾਨ ਖਾਨ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਟਾਈਗਰ 3 ਦਾ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ‘ਚ ਸਲਮਾਨ ਖਾਨ ਤੋਂ ਇਲਾਵਾ ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਵੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ। ਇਸ ਦੌਰਾਨ ਸਲਮਾਨ ਖਾਨ ਨੇ ਆਪਣੇ ਪ੍ਰਸ਼ੰਸਕਾਂ ਲਈ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਮਨੋਰੰਜਨ ਨਿਊਜ਼। ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀਆਂ ਬਲਾਕਬਸਟਰ ਫਿਲਮਾਂ ਦਾ ਪ੍ਰਸ਼ੰਸਕ ਦਿਲ ਧਮ ਕੇ ਇੰਤਜ਼ਾਰ ਕਰਦੇ ਹਨ। ਸਲਮਾਨ ਖਾਨ ਦੇ ਫੈਨਜ਼ ਉਨ੍ਹਾਂ ਦੀ ਟਾਈਗਰ 3 ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਟਾਈਗਰ 3 ਨਾਲ ਮੰਨਿਆ ਜਾ ਰਿਹਾ ਹੈ ਕਿ ਭਾਈਜਾਨ ਬਾਕਸ ਆਫਿਸ ਦੇ ਕਈ ਰਿਕਾਰਡ ਤੋੜ ਦੇਣਗੇ।

ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਸਲਮਾਨ ਦੀ ਕੋਈ ਧਮਾਕੇਦਾਰ ਫਿਲਮ ਰਿਲੀਜ਼ ਨਹੀਂ ਹੋਈ ਹੈ। ਅਜਿਹੇ ‘ਚ ਸਾਰਿਆਂ ਦੀਆਂ ਨਜ਼ਰਾਂ ਇਸ ਫਿਲਮ ‘ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਸਲਮਾਨ ਨੇ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ।

ਟਾਈਗਰ 3 ਦਾ ਆਫੀਸ਼ੀਅਲ ਪੋਸਟਰ ਰਿਲੀਜ਼

ਸਲਮਾਨ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਟਾਈਗਰ 3 ਦਾ ਆਫੀਸ਼ੀਅਲ ਪੋਸਟਰ ਸ਼ੇਅਰ ਕਰਕੇ ਇਸ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ। ਭਾਈਜਾਨ ਦੀ ਪੋਸਟ ਮੁਤਾਬਕ ਟਾਈਗਰ 3 ਦੀਵਾਲੀ ‘ਤੇ ਸਿਨੇਮਾਘਰਾਂ ‘ਚ ਦਸਤਕ ਦੇਵੇਗੀ। ਮਤਲਬ ਇਹ ਦੀਵਾਲੀ ਸਲਮਾਨ ਖਾਨ ਦੀ ਹੋਣ ਵਾਲੀ ਹੈ। ਫਿਲਮ ਦੇ ਪੋਸਟਰ ਦੀ ਗੱਲ ਕਰੀਏ ਤਾਂ ਇਸ ‘ਤੇ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦਾ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੇ ਦੋਵੇਂ ਹੱਥਾਂ ਵਿੱਚ ਬੰਦੂਕਾਂ ਦੇਖੀ ਜਾ ਸਕਦੀ ਹੈ।

ਇਨ੍ਹਾਂ ਪੋਸਟਰਾਂ ਨੂੰ ਸ਼ੇਅਰ ਕਰਦੇ ਹੋਏ ਸਲਮਾਨ ਖਾਨ ਨੇ ਕੈਪਸ਼ਨ ‘ਚ ਲਿਖਿਆ ਕਿ, ਆ ਰਿਹਾ ਹੂੰ, ਦੀਵਾਲੀ 2023 ‘ਤੇ ਟਾਈਗਰ 3 ਦਾ ਜਸ਼ਨ। ਤੁਹਾਡੇ ਨੇੜੇ ਦੇ ਸਿਨੇਮਾਘਰਾਂ ਵਿੱਚ। ਇਸ ਤੋਂ ਇਲਾਵਾ ਸਲਮਾਨ ਨੇ ਦੱਸਿਆ ਹੈ ਕਿ ਇਹ ਫਿਲਮ ਤਿੰਨ ਭਾਸ਼ਾਵਾਂ ਹਿੰਦੀ, ਤਾਮਿਲ ਅਤੇ ਤੇਲਗੂ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਕੈਟਰੀਨਾ ਕੈਫ ਦਾ ਪੁਰਾਣਾ ਦਮਦਾਰ ਅੰਦਾਜ਼ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਫਿਲਮ ਦੇ ਤੀਜੇ ਹਿੱਸੇ ‘ਚ ਇਮਰਾਨ ਹਾਸ਼ਮੀ ਵਿਲੇਨ ਬਣ ਕੇ ਸਾਰਿਆਂ ਨੂੰ ਹੈਰਾਨ ਕਰਦੇ ਨਜ਼ਰ ਆਉਣਗੇ।

Related Articles

Leave a Reply

Your email address will not be published. Required fields are marked *

Back to top button