latest Newsਪੰਜਾਬ
ਆਸਟ੍ਰੇਲੀਆ ਭੇਜਣ ਦੇ ਨਾਂ ’ਤੇ ਠੱਗੇ 18 ਲੱਖ ਰੁਪਏ, 2 ਮੁਲਜ਼ਮਾਂ ਖਿਲਾਫ਼ ਪੁਲਿਸ ਨੇ ਮਾਮਲਾ ਕੀਤਾ ਦਰਜ
DD Punjab news : ਆਸਟੇ੍ਰਲੀਆ ਭੇਜਣ ਦੇ ਨਾਂ ’ਤੇ 18 ਲੱਖ ਦੀ ਠੱਗੀ ਮਾਰਨ ਵਾਲੇ 2 ਕਥਿਤ ਮੁਲਜ਼ਮਾਂ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਅਨੁਸਾਰ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਅਮਰਗੜ੍ਹ ਨੇ ਦੱਸਿਆ ਕਿ ਸਰਬਜੀਤ ਸਿੰਘ ਸੰਧੂ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਅਚਿੰਤ ਕੋਟ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਤੇ ਸ਼ਿਵਮ ਕੁਮਾਰ ਪੁੱਤਰ ਕੌਸ਼ਲ ਕੁਮਾਰ ਵਾਸੀ ਮੀਰਪੁਰ ਜੱਟਾਂ ਨੇ ਉਸ ਨੂੰ ਵਿਦੇਸ਼ ਆਸਟੇ੍ਰਲੀਆ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਦੀ ਕਥਿਤ ਠੱਗੀ ਮਾਰੀ ਹੈ। ਐੱਸਐੱਸਪੀ ਨੂੰ ਦਿੱਤੀ ਦਰਖਾਸਤ ਦੀ ਪੜਤਾਲ ਡੀਐੱਸਪੀ ਡੀ ਵੱਲੋਂ ਕਰਨ ਉਪਰੰਤ ਪੁਲਿਸ ਨੇ ਕਥਿਤ ਮੁਲਜ਼ਮਾਂ ਦੇ ਖਿਲਾਫ਼ ਪੁਲਿਸ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਥਿਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।