latest Newsਪੰਜਾਬ
ਮੋਗਾ ਵਿੱਚ ਨਿੱਜੀ ਨਸ਼ਾ ਛੁਡਾਊ ਕੇਂਦਰ ਦੇ ਅਧਿਕਾਰੀਆਂ ਵੱਲੋਂ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ
Moga News : ਮੋਗਾ ਵਿੱਚ ਇੱਕ ਨਿੱਜੀ ਨਸ਼ਾ ਛੁਡਾਊ ਕੇਂਦਰ ਦੇ ਸਟਾਫ਼ ਵੱਲੋਂ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਹ ਘਟਨਾ ਪਿੰਡ ਪੱਤੋ ਹੀਰਾ ਸਿੰਘ ਦੀ ਹੈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ (18) ਵਜੋਂ ਹੋਈ ਹੈ, ਜੋ ਕਿ ਨਿਹਾਲ ਸਿੰਘ ਵਾਲਾ ਕਸਬੇ ਦੇ ਪਿੰਡ ਮੀਨੀਆ ਦਾ ਰਹਿਣ ਵਾਲਾ ਸੀ। ਨਵਦੀਪ ਸਿੰਘ ਨੂੰ 10 ਦਿਨ ਪਹਿਲਾਂ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ। ਪੁਲਿਸ ਨੇ ਸੈਂਟਰ ਚਲਾਉਣ ਵਾਲੇ ਨਿਹੰਗ ਸੁਖਪਾਲ ਸਿੰਘ ਸਮੇਤ ਪੰਜ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ।