ED ਦੇ ਸੰਮਨ ‘ਤੇ ਅੱਜ ਨਹੀਂ ਪੇਸ਼ ਹੋਣਗੇ ਅਰਵਿੰਦ ਕੇਜਰੀਵਾਲ
DD Punjab news : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਾਬ ਨੀਤੀ ਮਾਮਲੇ ਦੇ ਸਬੰਧ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੀਜਾ ਨੋਟਿਸ ਭੇਜਿਆ ਹੈ। ਹਾਲਾਂਕਿ ਈਡੀ ਦੇ ਤੀਜੇ ਨੋਟਿਸ ਤੋਂ ਬਾਅਦ ਵੀ ਦਿੱਲੀ ਦੇ ਮੁੱਖ ਮੰਤਰੀ ਪੇਸ਼ ਨਹੀਂ ਹੋ ਰਹੇ ਹਨ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ‘ਆਪ’ ਦਾ ਕਹਿਣਾ ਹੈ ਕਿ ਕੇਜਰੀਵਾਲ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ‘ਤੇ ਨਹੀਂ ਜਾਣਗੇ। ਪਾਰਟੀ ਨੇ ਐਡ ਦੇ ਸੰਮਨ ‘ਤੇ ਵੀ ਸਵਾਲ ਚੁੱਕੇ ਹਨ। ‘ਆਪ’ ਦਾ ਕਹਿਣਾ ਹੈ ਕਿ ਕੇਜਰੀਵਾਲ ਈਡੀ ਦੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ, ਪਰ ਨੋਟਿਸ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਪਾਰਟੀ ਨੇ ਸਵਾਲ ਕੀਤਾ ਹੈ ਕਿ ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ। ਉਨ੍ਹਾਂ ਦਾ ਇਰਾਦਾ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ। ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਚੋਣ ਪ੍ਰਚਾਰ ਤੋਂ ਰੋਕਣਾ ਚਾਹੁੰਦੇ ਹਨ।