latest Newsਪੰਜਾਬ
ਸਰਦੀਆਂ ਦੀਆਂ ਛੁੱਟੀਆਂ: ਸਰਕਾਰ ਨੇ ਸਪੱਸ਼ਟ ਕੀਤਾ ਅਧਿਆਪਕ ਵੀ 14 ਜਨਵਰੀ ਤੱਕ ਸਕੂਲ ਨਹੀਂ ਆਉਣਗੇ
DD Punjab news : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲ, ਸਰਕਾਰੀ ਸਹਾਇਤਾ ਪ੍ਰਾਪਤ ਅਤੇ 10ਵੀਂ ਜਮਾਤ ਤੱਕ ਦੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਐਤਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਹਿੱਤ ਵਿੱਚ ਇਹ ਹੁਕਮ ਜ਼ਰੂਰੀ ਹੈ, ਇਸ ਲਈ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ।