ਹਿਮਾਚਲ ਦੇ ਕੁਫਰੀ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ: ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਧੂੰਆਂ, ਵਿਜ਼ੀਬਿਲਟੀ 50 ਮੀਟਰ
DD Punjab news : ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਬੁੱਧਵਾਰ ਸਵੇਰੇ ਕਈ ਇਲਾਕਿਆਂ ‘ਚ ਵਿਜ਼ੀਬਿਲਟੀ 50 ਮੀਟਰ ਤੋਂ 100 ਮੀਟਰ ਦੇ ਵਿਚਕਾਰ ਦਰਜ ਕੀਤੀ ਗਈ। ਇਸ ਦੇ ਨਾਲ ਹੀ ਹਿਮਾਚਲ ਦੇ ਕੁਫਰੀ ‘ਚ ਇਸ ਸਾਲ ਪਹਿਲੀ ਵਾਰ ਬਰਫਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਠੰਢ ਹੋਰ ਵਧੇਗੀ। ਮਕਰ ਸੰਕ੍ਰਾਂਤੀ ਤੱਕ ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਮੀਂਹ ਪੈ ਸਕਦਾ ਹੈ। ਹਰਿਆਣਾ ਵਿੱਚ ਔਸਤ ਤਾਪਮਾਨ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਔਸਤ ਤਾਪਮਾਨ 8.3 ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ। ਅੱਜ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।