ਫਿਰੋਜ਼ਪੁਰ ਰੋਡ ‘ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਵਿਦਿਆਰਥੀਆਂ ਦਾ ਹੋਇਆ ਬਚਾਅ
DD Punjab news : ਸ਼ਹਿਰ ਦੇ ਫਿਰੋਜ਼ਪੁਰ ਰੋਡ ‘ਤੇ ਰਾਤ 10.45 ਵਜੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਵਿਚ ਕੁਝ ਵਿਦੇਸ਼ੀ ਵਿਦਿਆਰਥੀ ਸਨ ਤੇ ਉਹ ਸਮੇਂ ਸਿਰ ਬਾਹਰ ਨਿਕਲ ਆਏ। ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਕਾਰ ‘ਚ ਹੰਗਾਮਾ ਕਰ ਰਹੇ ਸਨ। ਕੁਝ ਦੇਰ ਬਾਅਦ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਜਾਂਚ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਕਾਰ ‘ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ ਤੇ ਉਹ ਗੱਡੀ ਚਲਾਉਂਦੇ ਸਮੇਂ ਕਾਫੀ ਰੌਲਾ ਪਾ ਰਹੇ ਸਨ ਤੇ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਬਾਹਰ ਆ ਗਏ। ਜਿਸ ਤੋਂ ਬਾਅਦ ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ । ਚਸ਼ਮਦੀਦਾਂ ਮੁਤਾਬਕ ਜਿਵੇਂ ਹੀ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਕੁਝ ਸਕਿੰਟਾਂ ਬਾਅਦ ਬੋਨਟ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਵੇਂ ਹੀ ਵਿਦਿਆਰਥੀ ਕਾਰ ‘ਚੋਂ ਬਾਹਰ ਨਿਕਲੇ ਤਾਂ ਅਚਾਨਕ ਇੰਜਣ ‘ਚ ਧਮਾਕਾ ਹੋ ਗਿਆ।