latest Newsਪੰਜਾਬ
ਵਧੀਕ ਮੁੱਖ ਗ੍ਰੰਥੀ ਤੇ ਅੱਠ ਹੋਰਨਾਂ ਨੂੰ ਕੀਤੇ ਜੁਰਮਾਨੇ, ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਵੱਲੋਂ ਜਬਰੀ ਭਾਸ਼ਣ ਦਿੱਤੇ ਜਾਣ ਦਾ ਮਾਮਲਾ
DD Punjab news : 12 ਨਵੰਬਰ 2023 ਨੂੰ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ਤੋਂ ਨਿਹੰਗ ਸਿੰਘ ਵੱਲੋਂ ਜਬਰੀ ਭਾਸ਼ਣ ਦਿੱਤੇ ਜਾਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਅੱਠ ਹੋਰਨਾਂ ਨੂੰ ਭਾਰੀ ਜੁਰਮਾਨੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐੱਸਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਮਾਮਲਾ ਮਰਿਆਦਾ ਤੇ ਪ੍ਰਬੰਧ ਨਾਲ ਜੁੜਿਆ ਸੀ ਜਿਸ ਦੀ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਇਕ ਲੱਖ ਰੁਪਏ ਤੇ ਉਥੇ ਡਿਊਟੀ ’ਤੇ ਮੌਜੂਦ ਅੱਠ ਹੋਰਨਾਂ ਨੂੰ 25-25 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਇਸ ਤੋਂ ਇਲਾਵਾ ਬਾਹਰ ਮੌਜੂਦ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਤਾਂ ਜੋ ਡਿਊਟੀ ਨੂੰ ਪੂਰੀ ਤਰ੍ਹਾਂ ਸੁਚੇਤ ਹੋ ਕੇ ਕਰਨ।