latest Newsਪੰਜਾਬ
ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਗ਼ੈਰ-ਜ਼ਮਾਨਤੀ ਵਾਰੰਟ ਰੱਦ
DD Punjab news : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਮੀਤ ਹੇਅਰ ਖਿਲਾਫ਼ 24 ਅਕਤੂਬਰ 2020 ਨੂੰ ਆਈਪੀਸੀ ਦੀ ਧਾਰਾ 188 ਦੇ ਤਹਿਤ ਚੰਡੀਗੜ੍ਹ ‘ਚ ਇਕ ਐਫਆਈਆਰ ਦਰਜ ਕੀਤੀ ਗਈ ਸੀ, ਜਦੋਂ ਉਹ ‘ਆਪ’ ਸਮਰਥਕਾਂ ਨਾਲ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ‘ਚ ਧਰਨਾ ਦੇਣ ਗਏ ਸੀ।