latest Newsਪੰਜਾਬ
ਰਾਮ ਮੰਦਰ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ‘ਤੇ ਮਾਮਲਾ ਦਰਜ
DD Punjab news : ਲੁਧਿਆਣਾ ਪੁਲੀਸ ਨੇ ਸ਼ਿਵ ਸੈਨਾ ਆਗੂ ਦੀ ਸ਼ਿਕਾਇਤ ’ਤੇ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਦੌਧਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। “ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਫੇਸਬੁੱਕ ‘ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਸੁਰਜੀਤ ਦੌਧਰ ਨੇ ਇੱਕ ਇੰਟਰਵਿਊ ਦੌਰਾਨ ਅਯੁੱਧਿਆ ਵਿੱਚ ਭਗਵਾਨ ਰਾਮ ਦੀ ਮੂਰਤੀ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਪੁਲਿਸ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।