latest Newsਦੇਸ਼
ਦਿੱਲੀ: ‘ਆਪ’ ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
DD Punjab news : ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਅਤੇ ਸੰਜੇ ਸਿੰਘ ਅਤੇ ਐਨਡੀ ਗੁਪਤਾ ਨੂੰ ਦੂਜੇ ਕਾਰਜਕਾਲ ਲਈ ਦੁਬਾਰਾ ਚੁਣਿਆ। ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਨਾਮਜ਼ਦਗੀਆਂ ਦਾ ਐਲਾਨ ਕੀਤਾ।
ਸਵਾਤੀ ਮਾਲੀਵਾਲ ਨੂੰ ਪਹਿਲੀ ਵਾਰ ਕੀਤਾ ਗਿਆ ਨਾਮਜ਼ਦ
ਡੀਸੀਡਬਲਯੂ ਦੀ ਮੁਖੀ ਸਵਾਤੀ ਮਾਲੀਵਾਲ ਨੂੰ ਪਹਿਲੀ ਵਾਰ ਨਾਮਜ਼ਦ ਕੀਤਾ ਗਿਆ ਹੈ। ਪੀਏਸੀ ਨੇ ਸੰਜੇ ਸਿੰਘ ਅਤੇ ਐਨਡੀ ਗੁਪਤਾ ਨੂੰ ਰਾਜ ਸਭਾ ਮੈਂਬਰ ਵਜੋਂ ਦੂਜੀ ਵਾਰ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ।