latest Newsਪੰਜਾਬ

CM ਮਾਨ ਨੇ 12,710 ਕੱਚੇ ਅਧਿਆਪਕਾਂ ਨੂੰ ਦਿੱਤਾ ਤੋਹਫ਼ਾ, ਕਿਹਾ- ‘ਕੱਚਾ’ ਸ਼ਬਦ ਬਿਲਕੁਲ ਪਸੰਦ ਨਹੀਂ; ਮੈਟਰਨਿਟੀ ਲੀਵ ਹੋਵੇਗੀ ਪੇਡ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ :ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ।

ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button