latest News
ਮੱਧ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਮੀਤ ਪ੍ਰਧਾਨ ਸਤਪਾਲ ਪਾਲੀਆ ਨੇ ਦਿੱਤਾ ਅਸਤੀਫਾ
DD Punjab news : ਮੱਧ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮੱਧ ਪ੍ਰਦੇਸ਼ ਕਾਂਗਰਸ ਦੇ ਉਪ ਪ੍ਰਧਾਨ ਸਤਪਾਲ ਪਾਲੀਆ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਨੂੰ ਪੱਤਰ ਲਿਖਿਆ, ਜਿਸ ‘ਚ ਉਨ੍ਹਾਂ ਪਾਰਟੀ ਛੱਡਣ ਦੀ ਗੱਲ ਕਹੀ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਇਸ ਵਾਰ ਪੂਰੀ ਤਿਆਰੀ ਨਾਲ ਚੋਣ ਮੈਦਾਨ ‘ਚ ਉਤਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਤਪਾਲ ਪਾਲੀਆ 2023 ਦੀਆਂ ਵਿਧਾਨ ਸਭਾ ਚੋਣਾਂ ‘ਚ ਸੋਹਾਗਪੁਰ ਤੋਂ ਉਮੀਦਵਾਰ ਨਾ ਬਣਾਏ ਜਾਣ ਤੋਂ ਨਾਰਾਜ਼ ਸਨ। ਉਨ੍ਹਾਂ ਨੇ 2018 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਹਾਰ ਗਏ ਸਨ। ਸਤਪਾਲ ਪਾਲੀਆ ਕਾਂਗਰਸ ਪਾਰਟੀ ਵਿੱਚ ਕਈ ਅਹੁਦਿਆਂ ’ਤੇ ਰਹਿ ਚੁੱਕੇ ਹਨ। ਲੋਕ ਸਭਾ ਚੋਣਾਂ ਨੇੜੇ ਹਨ।