latest News

ਈਡੀ ਵੱਲੋਂ ਐਸਈਐਲ ਟੈਕਸਟਾਈਲ ਲਿਮਟਿਡ ਕੰਪਨੀ ਨਾਲ ਜੁੜੀਆਂ ਸੰਸਥਾਵਾਂ ‘ਤੇ ਛਾਪੇਮਾਰੀ, 1,530 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ ‘ਚ ਕੀਤੀ ਕਾਰਵਾਈ

DD Punjab news : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟੈਕਸਟਾਈਲ ਪ੍ਰਮੁੱਖ ਮੈਸਰਜ਼ ਐਸਈਐਲ ਟੈਕਸਟਾਈਲ ਲਿਮਟਿਡ ਕੰਪਨੀ ਨਾਲ ਜੁੜੀਆਂ ਸੰਸਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਇਹ ਛਾਪੇਮਾਰੀ 1,530 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ ਵਿੱਚ ਕੀਤੀ ਜਾ ਰਹੀ ਹੈ।ਉੱਚ ਪੱਧਰੀ ਸੂਤਰਾਂ ਅਨੁਸਾਰ ਸ਼ੁੱਕਰਵਾਰ ਸ਼ੁਰੂ ਹੋਈ ਛਾਪੇਮਾਰੀ ਹੁਣ ਤੱਕ 15 ਥਾਵਾਂ ‘ਤੇ ਕੀਤੀ ਜਾ ਰਹੀ ਹੈ, ਜਿਸ ਵਿੱਚ ਕਈ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਜਾਇਦਾਦਾਂ (ਮੁੱਖ ਤੌਰ ‘ਤੇ ਲੁਧਿਆਣਾ ਵਿੱਚ) ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹਨ। ਈਡੀ ਦੇ ਅਧਿਕਾਰੀ ਅਰਧ ਸੈਨਿਕ ਬਲਾਂ ਦੇ ਨਾਲ ਵੱਖ-ਵੱਖ ਟੀਮਾਂ ਬਣਾ ਕੇ ਇਹ ਛਾਪੇਮਾਰੀ ਕਰ ਰਹੇ ਹਨ।ਇਹ ਕਾਰਵਾਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਜਾਂਚ ਕੀਤੀ ਜਾ ਰਹੀ ਕੰਪਨੀ ਦੇ ਵਿਰੁੱਧ ਬੈਂਕ ਧੋਖਾਧੜੀ ਦੇ ਕੇਸ ਦੇ ਸਬੰਧ ਵਿੱਚ ਐਸਈਐਲ ਟੈਕਸਟਾਈਲ ਲਿਮਟਿਡ ਦੇ ਵਿਰੁੱਧ 2020 ਵਿੱਚ ਦਾਇਰ ਕੀਤੀ ਗਈ। ਈਡੀ ਦੀ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ਈਸੀਆਈਆਰ) ਦਾ ਫਾਲੋਅਪ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਈਡੀ ਨੇ ਕਰੋੜਾਂ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਕੰਪਨੀ ਨਾਲ ਸਬੰਧਤ 828 ਕਰੋੜ, ਜਿਸ ਵਿਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਲਵਰ ਅਤੇ ਹਿਸਾਰ ਵਿਖੇ ਜ਼ਮੀਨ ਤੇ ਇਮਾਰਤ, ਪਲਾਂਟ ਤੇ ਮਸ਼ੀਨਰੀ ਸ਼ਾਮਲ ਹੈ। ਈਡੀ ਦੀ ਹੁਣ ਤੱਕ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਐਸਈਐਲ ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਕੰਸੋਰਟੀਅਮ ਤੋਂ ਲਏ ਗਏ ਕਰਜ਼ੇ ਦੀ ਰਕਮ ਨੂੰ ਮੋੜ ਦਿੱਤਾ ਸੀ।

Related Articles

Leave a Reply

Your email address will not be published. Required fields are marked *

Back to top button