latest Newsਦੇਸ਼
ਮੁਕੇਸ਼ ਅੰਬਾਨੀ ਨੂੰ ਪਛਾੜਦੇ ਹੋਏ ਗੌਤਮ ਅਡਾਨੀ ਬਣੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ
DD Punjab news : ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਦਿੱਗਜ ਕਾਰੋਬਾਰੀ ਗੌਤਮ ਅਡਾਨੀ ਇਕ ਵਾਰ ਫਿਰ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬਲੂਮਬਰਗ ਬਿਲੀਅਨਰੀਜ਼ ਇੰਡੈਕਸ ਦੇ ਅਨੁਸਾਰ, ਪਿਛਲੇ ਦੋ ਦਿਨਾਂ ਵਿੱਚ ਗੌਤਮ ਅਡਾਨੀ ਦੀ ਕੁੱਲ ਜਾਇਦਾਦ ਵਿੱਚ 7.67 ਬਿਲੀਅਨ ਦਾ ਵਾਧਾ ਹੋਇਆ ਹੈ। ਇਸਦੀ ਬਦੌਲਤ, ਸ਼ੁੱਕਰਵਾਰ ਸਵੇਰੇ 9.30 ਵਜੇ ਤੱਕ ਉਸਦੀ ਕੁੱਲ ਜਾਇਦਾਦ $97.6 ਬਿਲੀਅਨ ਤੱਕ ਪਹੁੰਚ ਗਈ ਹੈ। ਉਸ ਨੇ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡਦੇ ਹੋਏ ਇਸ ਸੂਚੀ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਮੁਕੇਸ਼ ਅੰਬਨੀ ਹੁਣ ਭਾਰਤ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਹਨ, ਜਿਨ੍ਹਾਂ ਦੀ ਕੁੱਲ ਜਾਇਦਾਦ $97 ਬਿਲੀਅਨ ਹੈ।