latest Newsਪੰਜਾਬ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਕਪੂਰਥਲਾ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ h
DD Punjab news : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਕਪੂਰਥਲਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਲੈ ਗਈ ਹੈ। ਸਿਵਲ ਹਸਪਤਾਲ ਕਪੂਰਥਲਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਉਹ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਹਮਲਾ ਬੋਲਣਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਸ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਹਾਈ ਕੋਰਟ ਨੇ 90 ਦਿਨਾਂ ਬਾਅਦ ਜ਼ਮਾਨਤ ਦੇ ਦਿੱਤੀ ਸੀ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਸ ਨੂੰ ਇੱਕ ਹੋਰ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਕਪੂਰਥਲਾ ਪੁਲਿਸ ਨੇ ਖਹਿਰਾ ਨੂੰ ਸ਼ਾਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਪੇਸ਼ ਕੀਤਾ।