latest Newsਪੰਜਾਬ

ਪੰਜਾਬ ਆਉਣਗੇ ਨਿਤਿਨ ਗਡਕਰੀ, ਹੁਸ਼ਿਆਰਪੁਰ ਨੂੰ ਦੇਣਗੇ 1553 ਕਰੋੜ ਦਾ ਤੋਹਫ਼ਾ

DD Punjab news : ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ 10 ਜਨਵਰੀ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਨੀਂਹ ਪੱਥਰ ਰੱਖਣਗੇ। ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ।

ਇਹ ਗੱਲਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ। ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ 10 ਜਨਵਰੀ ਦਿਨ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਹੁਸ਼ਿਆਰਪੁਰ ਆ ਰਹੇ ਹਨ, ਜੋ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸ਼ਿਆਰਪੁਰ-ਫਗਵਾੜਾ ਰੋਡ ਨੂੰ ਫੋਰ ਲੇਨ ਤੇ ਫਗਵਾੜਾ ਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਰੱਖਣਗੇ।

ਇਹ ਪ੍ਰੋਜੈਕਟ ਪੰਜਾਬ ਦੇ ਨਾਲ-ਨਾਲ ਹੁਸ਼ਿਆਰਪੁਰ ਦੇ ਲੋਕਾਂ ਲਈ ਵੀ ਵੱਡੀ ਪ੍ਰਾਪਤੀ ਹੈ। ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਦੇ ਨਾਲ ਹੀ ਗਡਕਰੀ ਦੁਪਹਿਰ 12 ਵਜੇ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ‘ਚ ਲੋਕਾਂ ਨੂੰ ਸੰਬੋਧਨ ਕਰਨਗੇ ਤੇ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। 

Related Articles

Leave a Reply

Your email address will not be published. Required fields are marked *

Back to top button