latest Newsਸਿੱਖਿਆਪੰਜਾਬ
PSEB ਨੇ ਕਲਾਸ 5,8,10 ਅਤੇ 12 ਲਈ ਡੇਟ ਸ਼ੀਟ ਕੀਤੀ ਜਾਰੀ
DD Punjab news : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2024 ਨੂੰ ਹੋਣ ਵਾਲੀਆਂ ਜਮਾਤਾਂ 5,8,10,12 (ਓਪਨ ਸਕੂਲਾਂ ਸਮੇਤ) ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟ ਸ਼ੀਟ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਮਾਰਚ ਤੋਂ 14 ਮਾਰਚ, 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਤੋਂ 27 ਮਾਰਚ, 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ 6 ਮਾਰਚ ਤੱਕ, ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ 30 ਮਾਰਚ ਤੱਕ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ਵਿੱਚ ਹੋਣਗੀਆਂ।