Chandigarh Mayor Election : ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਦਾ ਹੋਇਆ ਗਠਜੋੜ, ਪਵਨ ਬਾਂਸਲ ਨੇ ਕੀਤਾ ਐਲਾਨ

DD Punjab news : ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਮੇਅਰ ਚੋਣਾਂ ਤੋਂ ਪਹਿਲਾਂ ਗਠਜੋੜ ਹੋ ਗਿਆ ਹੈ। ਇਸ ਦੀ ਪੁਸ਼ਟੀ ਸਾਬਕਾ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਐਮਪੀ ਤੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੇਅਰ ਦਾ ਅਹੁਦਾ ਆਮ ਆਦਮੀ ਪਾਰਟੀ ਕੋਲ ਹੀ ਰਹੇਗਾ ਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੋਣਗੇ।
18 ਜਨਵਰੀ ਨੂੰ ਪੈਣਗੀਆਂ ਵੋਟਾਂ ਮੇਅਰ ਦੀ ਚੋਣ ਦੀ ਕਾਰਵਾਈ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ‘ਚ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਮੇਅਰ ਅਤੇ ਫਿਰ ਸੀਨੀਅਰ ਡਿਪਟੀ ਮੇਅਰ ਤੇ ਫਿਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਹੋਵੇਗੀ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ।