latest Newsਪੰਜਾਬ
ਅੰਮ੍ਰਿਤਸਰ ‘ਚ ਪੰਜਾਬ ਕਾਂਗਰਸ ਦੀ ਮੀਟਿੰਗ ‘ਚ ਹੰਗਾਮਾ, ਔਜਲਾ ਤੇ ਸੋਨੀ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ
DD Punjab news : ਅੰਮ੍ਰਿਤਸਰ ‘ਚ ਅੱਜ ਹੋ ਰਹੀ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ‘ਚ ਜ਼ਬਰਦਸਤ ਹੰਗਾਮਾ ਹੋ ਗਿਆ। ਜਾਣਕਾਰੀ ਮਿਲੀ ਹੈ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੇ ਨਾਂ ਦੀ ਚਰਚਾ ਨੂੰ ਲੈ ਕੇ ਇਹ ਹੰਗਾਮਾ ਹੋਇਆ ਹੈ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ ਤੇ ਓਪੀ ਸੋਨੀ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਕਾਂਗਰਸ ਦੀ ਇਹ ਮੀਟਿੰਗ ਪੀਪੀਸੀਸੀ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ‘ਚ ਹੋ ਰਹੀ ਸੀ।